ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਬਦਨਾਮ ਨਸ਼ਾ ਤਸਕਰਾਂ ਖ਼ਿਲਾਫ਼ ਸਾਂਝੀ ਕਾਰਵਾਈ
CENTRE NEWS EXPRESS (24 OCTOBER DESRAJ)
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਵਿੱਚ ਅੱਜ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ, ਜਿਸ ਅਧੀਨ ਜਲੰਧਰ ਨਗਰ ਨਿਗਮ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅਬਾਦਪੁਰਾ ਖੇਤਰ ਵਿੱਚ ਬਦਨਾਮ ਨਸ਼ਾ ਤਸਕਰਾਂ ਨਾਲ ਸੰਬੰਧਤ ਇੱਕ ਗੈਰ-ਕਾਨੂੰਨੀ ਢਾਂਚੇ ਨੂੰ ਢਾਹ ਦਿੱਤਾ।
ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਮਨਜੀਤ ਕੋਰ @ਭੰਬੋ ਪਤਨੀ ਰਾਕੇਸ਼ ਕੁਮਾਰ ਅਤੇ ਮੋਹਿੰਦਰਜੀਤ ਕੋਰ @ਲੰਬੋ ਪਤਨੀ ਹੰਸ ਰਾਜ ਦੋਨੇ ਵਾਸੀ ਮਕਾਨ ਨੰਬਰ ES 628 ਅਬਾਦਪੁਰਾ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਹੈ। ਦੋਵੇਂ ਮਹਿਲਾਵਾਂ ਮਸ਼ਹੂਰ ਨਸ਼ਾ ਤਸਕਰ ਹਨ — ਜਿਨ੍ਹਾਂ ਵਿਚੋਂ ਮਨਜੀਤ ਕੌਰ ਵਿਰੁੱਧ NDPS ਐਕਟ ਅਧੀਨ 3 ਐਫਆਈਆਰ ਅਤੇ ਮੋਹਿੰਦਰਜੀਤ ਕੌਰ ਵਿਰੁੱਧ NDPS ਐਕਟ 1 ਐਫਆਈਆਰ ਦਰਜ ਹੈ।

ਇਹ ਕਾਰਵਾਈ ਡਰੱਗ ਮਾਫ਼ੀਆ ਲਈ ਸਪਸ਼ਟ ਸੰਦੇਸ਼ ਹੈ ਕਿ ਨਸ਼ੇ ਨਾਲ ਸਬੰਧਿਤ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਸਾਂਝੀ ਕਰਨ। ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪੂਰੀ ਗੁਪਤਤਾ ਦਾ ਭਰੋਸਾ ਦਿੱਤਾ ਗਿਆ ਹੈ।



